Wednesday, December 12, 2018

ਕੈਬਨਿਟ ਮੀਟਿੰਗ 'ਚ ਕੱਢੇ ਸਿੱਖ ਮਸਲਿਆਂ ਦੇ ਹੱਲ

punjab cabinet meeting held a day before winter session of assembly
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸੱਦੀ ਗਈ ਵਜ਼ਾਰਤ ਦੀ ਬੈਠਕ ਵਿੱਚ ਕਈ ਧਾਰਮਿਕ ਤੇ ਮਾਲੀਆ ਸਬੰਧਤ ਮਸਲੇ ਵਿਚਾਰੇ ਗਏ। ਕੈਬਨਿਟ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ, ਸਿੱਖ ਬੰਦੀਆਂ ਤੇ ਸ਼ਿਲੌਂਗ ਦੇ ਸਿੱਖਾਂ ਦੇ ਮਸਲਿਆਂ 'ਤੇ ਫੈਸਲੇ ਲਏ। ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਇਸ ਮੀਟਿੰਗ ਨੂੰ ਸੋਮਵਾਰ ਨੂੰ ਸੱਦਿਆ ਗਿਆ ਸੀ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਠੀਕ ਨਾ ਹੋਣ 'ਤੇ ਬੈਠਕ ਨੂੰ ਅੱਗੇ ਪਾ ਦਿੱਤਾ ਗਿਆ ਸੀ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਪੂਰਾ ਸਾਲ ਮਨਾਉਣ ਸਬੰਧੀ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਨੇ ਜੇਲ੍ਹਾਂ ਵਿੱਚ ਬੰਦ ਕੈਦੀਆਂ ਦੀ ਪੈਰੋਲ ਦਾ ਸਮਾਂ ਵਧਾ ਦਿੱਤਾ ਹੈ। ਪੈਰੋਲ 'ਤੇ ਆਏ ਕੈਦੀ ਹੁਣ ਹਫ਼ਤਾ ਵੱਧ ਸਮਾਂ ਜੇਲ੍ਹ 'ਚੋਂ ਬਾਹਰ ਰਹਿ ਸਕਣਗੇ।

ਪੰਜਾਬ ਕੈਬਨਿਟ ਨੇ ਸ਼ਿਲੌਂਗ ਵਿੱਚ ਸਿੱਖਾਂ 'ਤੇ ਹੋਏ ਨਸਲੀ ਹਮਲਿਆਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ ਦਾ ਏਜੰਡਾ ਵੀ ਪਾਸ ਕੀਤਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ 60 ਲੱਖ ਰੁਪਏ ਦਾ ਮੁਆਵਜ਼ਾ ਸਕੂਲ ਦੀ ਇਮਾਰਤ ਢਹਿਣ 'ਤੇ ਦੇਣ ਦਾ ਫੈਸਲਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਲਈ ਬਣਾਏ ਗਏ ਜੀਐਸਟੀ ਨਿਯਮਾਂ ਨੂੰ ਲਾਗੂ ਕਰਨ ਦਾ ਏਜੰਡਾ ਵੀ ਕੈਬਨਿਟ ਮੀਟਿੰਗ ਵਿੱਚ ਪਾਸ ਕੀਤਾ ਗਿਆ ਹੈ।
फटाफट ख़बरों के लिए हमे फॉलो करें फेसबुक, ट्विटर, गूगल प्लस पर और डाउनलोड करें Android Punjabi News App, iOSPunjabi News App 
Web Title: punjab cabinet meeting held a day before winter session of assembly 
Read all latest Punjab News headlines in Punjabi. Also don’t miss today’s Punjabi News.

No comments:

Post a Comment