ਵਲੰਟੀਅਰ ਜਸਕਰਨ ਸਿੰਘ ਦੀ ਅਗਵਾਈ ਹੇਠ ਰੈਲੀ ਕੱਢਦੇ ਹੋਏ ਨੌਜਵਾਨ |
ਤਿਊੜ ਵਿਖੇ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਵਸ ਮਨਾਇਆ
ਨੇੜਲੇ ਪਿੰਡ ਤਿਊੜ ਵਿਖੇ ਨਿਊ ਦਸ਼ਮੇਸ਼ ਯੂਥ ਵੈਲਫੇਅਰ ਅਤੇ ਸਪੋਰਟਸ ਕਲੱਬ ਵੱਲੋਂ ਨਹਿਰੂ ਯੁਵਾ ਕੇਂਦਰ ਮੋਹਾਲੀ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਰੈਲੀ ਕੱਢ ਕੇ ਮਨਾਇਆ। ਵਲੰਟੀਅਰ ਜਸਕਰਨ ਸਿੰਘ ਅਤੇ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਅਗਵਾਈ ਵਿਚ ਕੱਢੀ ਗਈ ਇਸ ਰੈਲੀ ਮੌਕੇ ਨੌਜਵਾਨਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਵੀ ਕੀਤਾ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਅਤੇ ਦੇਸ਼ ਲਈ ਦਿੱਤੀ ਕੁਰਬਾਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ ਇਸ ਮੌਕੇ ਸਾਬਕਾ ਬਲਾਕ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ ਨੇ ਇਕੱਠੇ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਸਮਾਜ ਸੇਵੀ ਕੰਮਾਂ ਲਈ ਪ੍ਰੇਰਿਤ ਕੀਤਾ। ਇਸ ਮੋਕੇ ਰੁਪਿੰਦਰ ਸਿੰਘ, ਕਮਲਜੀਤ ਸਿੰਘ, ਹਰਮਨ ਸਿੰਘ, ਗੁਰਚਰਨ ਸਿੰਘ, ਹੈਰੀ ਰਾਣਾ, ਰਾਜਵੀਰ ਸਿੰਘ ਅਤੇ ਹੋਰ ਕਲੱਬ ਮੈਂਬਰ ਹਾਜ਼ਰ ਸਨ
ਰੋਜਾਨਾ ਸਪੋਕਸਮੈਨ |
No comments:
Post a Comment